CISF ਦੀ ਮਹਿਲਾ ਜਵਾਨ ਕੁਲਵਿੰਦਰ ਕੌਰ ਦਾ ਪਹਿਲਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਚੋਣ ਜਿੱਤਣ ਵਾਲੀ ਅਭਿਨੇਤਰੀ ਕੰਗਨਾ ਰਣੌਤ ਨੂੰ ਬੀਤੇ ਦਿਨੀਂ ਚੰਡੀਗੜ੍ਹ ਹਵਾਈ ਅੱਡੇ ‘ਤੇ ਥੱਪੜ ਮਾਰਨ ਵਾਲੀ CISF ਦੀ ਮਹਿਲਾ ਜਵਾਨ ਕੁਲਵਿੰਦਰ ਕੌਰ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਭਰਾ ਨੂੰ ਮੁਲਾਕਾਤ ਦੌਰਾਨ ਕੁਲਵਿੰਦਰ ਕੌਰ ਨੇ ਕਿਹਾ ਹੈ ਕਿ ‘ਮੈਨੂੰ ਕੋਈ ਪਛਤਾਵਾ ਨਹੀਂ’| ਜਦਕਿ ਪਹਿਲਾਂ CISF DIG ਵਿਨੈ ਕਾਜਲਾ ਨੇ ਕਿਹਾ ਸੀ ਕਿ ‘ਕੁਲਵਿੰਦਰ ਕੌਰ ਨੂੰ ਪਛਤਾਵਾ ਹੈ’।

ਲੁਟੇਰਿਆਂ ਨੇ ਦਿਨ ਦਿਹਾੜੇ ਖੰਨਾ ਦੇ ਬੈਂਕ ਨੂੰ ਬਣਾਇਆ ਨਿਸ਼ਾਨਾ, ਵੱਡੀ ਲੁੱਟ ਕਰ ਹੋਏ ਫ਼ਰਾਰ

ਦੱਸਣਯੋਗ ਹੈ ਕਿ ਐਤਵਾਰ ਨੂੰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ CISF ਦੀ ਮਹਿਲਾ ਜਵਾਨ ਕੁਲਵਿੰਦਰ ਕੌਰ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ ਗਿਆ ਸੀ। ਕਿਸਾਨਾਂ ਵੱਲੋਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋ ਕੇ ਡੀਸੀ ਦਫ਼ਤਰ ਨੂੰ ਮੰਗ ਪੱਤਰ ਸੌਂਪਿਆ ਗਿਆ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ CISF ਸਿਪਾਹੀ ਕੁਲਵਿੰਦਰ ਕੌਰ ਖ਼ਿਲਾਫ਼ ਦਰਜ ਕੀਤਾ ਕੇਸ ਵਾਪਸ ਲਿਆ ਜਾਵੇ ਅਤੇ ਮੁਅੱਤਲ ਅਧਿਕਾਰੀ ਨੂੰ ਬਹਾਲ ਕੀਤਾ ਜਾਵੇ। ਇਸ ਦੇ ਲਈ ਉਨ੍ਹਾਂ ਮੁੱਖ ਮੰਤਰੀ ਦੇ ਨਾਂਅ ਆਪਣਾ ਮੰਗ ਪੱਤਰ ਮੁਹਾਲੀ ਦੀ ਡੀਸੀ ਆਸ਼ਿਕਾ ਜੈਨ ਨੂੰ ਸੌਂਪਿਆ ਸੀ।

Related Post

Leave a Reply

Your email address will not be published. Required fields are marked *