ਕੇਜਰੀਵਾਲ ਨੂੰ ਵਾਰ-ਵਾਰ ਸੰਮਨ ਭੇਜਣ ‘ਤੇ ਹਾਈਕੋਰਟ ਨੇ ED ਨੂੰ ਸੰਮਨ ਕੀਤਾ ਜਾਰੀ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਾਰ-ਵਾਰ ਸੰਮਨ ਭੇਜਣ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਤੋਂ ਸੰਮਨ ਜਾਰੀ ਕੀਤਾ। ਅਦਾਲਤ ਨੇ ਈਡੀ ਨੂੰ ਜਵਾਬ ਦਾਖ਼ਲ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਜਸਟਿਸ ਮਨੋਜ ਜੈਨ ਦੀ ਅਗਵਾਈ ਵਾਲੇ ਬੈਂਚ ਨੇ ਕੇਜਰੀਵਾਲ ਦੇ ਵਕੀਲਾਂ ਨੂੰ ਵੀ ਪੁੱਛਿਆ ਕਿ ਤੁਸੀਂ (ਕੇਜਰੀਵਾਲ) ਈਡੀ ਸਾਹਮਣੇ ਪੇਸ਼ ਕਿਉਂ ਨਹੀਂ ਹੁੰਦੇ? ਤੁਸੀਂ ਦੇਸ਼ ਦੇ ਨਾਗਰਿਕ ਹੋ, ਸੰਮਨ ਸਿਰਫ ਨਾਮ ‘ਤੇ ਹਨ। ਇਸ ‘ਤੇ ਕੇਜਰੀਵਾਲ ਦੀ ਨੁਮਾਇੰਦਗੀ ਕਰ ਰਹੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਤੇ ਵਿਕਰਮ ਚੌਧਰੀ ਨੇ ਕਿਹਾ ਕਿ ਈਡੀ ਨੇ ‘ਆਪ’ ਨੇਤਾਵਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੂੰ ਡਰ ਹੈ ਕਿ ਈਡੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਵੇਗਾ।

ਜੇਕਰ ਕੇਜਰੀਵਾਲ ਨੂੰ ਸੁਰੱਖਿਆ ਦਿੱਤੀ ਜਾਂਦੀ ਹੈ ਤਾਂ ਉਹ ਪੇਸ਼ ਹੋਣਗੇ। ਉਥੇ ਹੀ ਦੂਜੇ ਪਾਸੇ ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ ਕਿਹਾ ਕਿ, “ਈਡੀ ਵਾਰ-ਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਭੇਜ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਇਹ ਫੈਸਲਾ ਲੈਣ ਲਈ ਹਾਈ ਕੋਰਟ ਦਾ ਰੁਖ ਕੀਤਾ ਹੈ ਕਿ ਇਹ ਸੰਮਨ ਕਾਨੂੰਨੀ ਹਨ ਜਾਂ ਗੈਰ-ਕਾਨੂੰਨੀ। ਅੱਜ ਦੇ ਇਸ ਫੈਸਲੇ ਤੋਂ ਬਾਅਦ ਹੁਣ ਈ.ਡੀ ਨੂੰ ਹਾਈਕੋਰਟ ਨੂੰ ਜਵਾਬ ਦੇਣਾ ਹੋਵੇਗਾ ਕਿ ਇਹ ਨੋਟਿਸ ਕਾਨੂੰਨੀ ਹੈ ਜਾਂ ਗੈਰ ਕਾਨੂੰਨੀ।

Related Post