ਸ਼ੀਤਲ ਅੰਗੁਰਾਲ ਦੀ ਵਿਧਾਇਕੀ ਦਾ ਅਸਤੀਫ਼ਾ ਸਪੀਕਰ ਕੁਲਤਾਰ ਸੰਧਵਾਂ ਨੂੰ ਨਾਮਨਜ਼ੂਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਆਪਣੀ ਵਿਧਾਇਕੀ ਦਾ ਅਸਤੀਫ਼ਾ ਪੰਜਾਬ ਦੇ ਸਪੀਕਰ ਨੂੰ ਭੇਜ ਦਿੱਤਾ ਸੀ। ਪਰ ਹੁਣ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਰੱਦ ਕਰ ਦਿੱਤਾ ਗਿਆ ਹੈ। ਵਿਧਾਇਕ ਸ਼ੀਤਲ ਅੰਗੁਰਾਲ ਦਾ ਇਸ ਵਿਵਾਦ ‘ਤੇ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਆਪਣਾ ਅਸਤੀਫ਼ਾ ਸਪੀਕਰ ਨੂੰ ਭੇਜ ਦਿੱਤਾ ਗਿਆ ਸੀ ਪਰ ਸਪੀਕਰ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ। ਉਹਨਾਂ ਅੱਗੇ ਕਿਹਾ ਕਿ ਜੇਕਰ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਾ ਹੋਇਆ ਤਾਂ ਉਹ ਅਦਾਲਤ ਦਾ ਰੁਖ ਕਰਨਗੇ।

ਸੋਚ ਇਮਾਨਦਾਰ, ਕੰਮ ਦਮਦਾਰ, ਪਟਿਆਲਾ ਇੱਕ ਵਾਰ ਫਿਰ ਪ੍ਰਨੀਤ ਕੌਰ ਨਾਲ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਸਭਾ ਚੋਣਾਂ ਦੇ ਨਾਲ-ਨਾਲ ਇਸ ਸੀਟ ‘ਤੇ ਉਪ ਚੋਣ ਨਹੀਂ ਕਰਵਾਉਣਾ ਚਾਹੁੰਦੀ, ਇਸ ਲਈ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਹਾਲ ਹੀ ਵਿਚ ਭਾਜਪਾ ਵਿੱਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਕੇਂਦਰ ਸਰਕਾਰ ਵੱਲੋਂ ਵੱਡਾ ਤੋਹਫਾ ਦਿੱਤਾ ਗਿਆ ਹੈ। ਦਰਅਸਲ ਦੋਹਾਂ ਹੀ ਆਗੂਆਂ ਦੀ ਸਕਿਓਰਿਟੀ ਵਿਚ ਵਾਧਾ ਕਰਦੇ ਹੋਏ ਗ੍ਰਹਿ ਮੰਤਰਾਲੇ ਵੱਲੋ Y+ ਸਕਿਓਰਿਟੀ ਦਿੱਤੀ ਗਈ ਹੈ। ਹੁਣ ਸੁਸ਼ੀਲ ਰਿੰਕੂ ਦੀ ਸਕਿਓਰਿਟੀ ਵਿਚ 18 ਤੇ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵਿਚ 11 ਸੁਰੱਖਿਆ ਕਰਮਚਾਰੀ ਤਾਇਨਾਤ ਹੋਣਗੇ।

Related Post

Leave a Reply

Your email address will not be published. Required fields are marked *