ਚੰਡੀਗੜ੍ਹ: ਪੰਜਾਬ ਵਿੱਚ ਵਿਦਿਅਕ ਸੈਸ਼ਨ 2025-26 ਲਈ ਪੰਜਵੀਂ ਜਮਾਤ ਦੇ ਨਤੀਜਾ ਕਾਰਡ ਨਾਲ ਜੁੜਿਆ ਇੱਕ ਮਹੱਤਵਪੂਰਨ ਬਦਲਾਅ ਕੀਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਨਵੇਂ ਹੁਕਮਾਂ ਅਨੁਸਾਰ ਹੁਣ ਨਤੀਜਾ ਕਾਰਡ ਵਿੱਚੋਂ ਜਨਮ ਮਿਤੀ ਵਾਲਾ ਕਾਲਮ ਹਟਾ ਦਿੱਤਾ ਗਿਆ ਹੈ। ਇਸਦਾ ਅਰਥ ਹੈ ਕਿ ਹੁਣ ਪੰਜਵੀਂ ਜਮਾਤ ਦਾ ਨਤੀਜਾ ਕਾਰਡ ਜਾਂ ਸਰਟੀਫਿਕੇਟ ਵਿਦਿਆਰਥੀ ਦੀ ਜਨਮ ਮਿਤੀ ਦਾ ਪ੍ਰਮਾਣ ਨਹੀਂ ਮੰਨਿਆ ਜਾਵੇਗਾ। ਇਸ ਬਾਰੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਐਲੀਮੈਂਟਰੀ ਸਿੱਖਿਆ) ਨੂੰ ਤੁਰੰਤ ਪ੍ਰਭਾਵ ਨਾਲ ਇਹ ਫ਼ੈਸਲਾ ਲਾਗੂ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਪਟਿਆਲਾ ਸਮੇਤ ਕਿਹੜੀਆਂ ਥਾਂਵਾਂ ‘ਤੇ ਪਵੇਗਾ ਮੀਂਹ ? ਦੇਖੋ
ਇਹ ਕਦਮ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਚੁੱਕਿਆ ਗਿਆ ਹੈ, ਜਿਸਦਾ ਮਕਸਦ ਜਨਮ ਮਿਤੀ ਦੀ ਤਸਦੀਕ ਲਈ ਹੋਰ ਅਧਿਕਾਰਕ ਦਸਤਾਵੇਜ਼ਾਂ ਨੂੰ ਤਰਜੀਹ ਦੇਣਾ ਹੈ। ਹੁਣ ਵਿਦਿਆਰਥੀਆਂ ਦੀ ਜਨਮ ਮਿਤੀ ਦੀ ਪੁਸ਼ਟੀ ਲਈ ਪਾਸਪੋਰਟ, ਵੋਟਰ ਆਈਡੀ ਕਾਰਡ, ਪੈਨ ਕਾਰਡ, ਡਰਾਈਵਿੰਗ ਲਾਇਸੈਂਸ, ਜਨਮ ਸਰਟੀਫਿਕੇਟ, ਦਸਵੀਂ ਜਮਾਤ ਦਾ ਸਰਟੀਫਿਕੇਟ ਅਤੇ ਸਕੂਲ ਛੱਡਣ ਦਾ ਸਰਟੀਫਿਕੇਟ ਵਰਗੇ ਦਸਤਾਵੇਜ਼ ਮਾਨਯੋਗ ਹੋਣਗੇ। ਇਸ ਫ਼ੈਸਲੇ ਨੂੰ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਵਧਾਉਣ ਵੱਲ ਇੱਕ ਅਹਿਮ ਕਦਮ ਵਜੋਂ ਵੇਖਿਆ ਜਾ ਰਿਹਾ ਹੈ।

