ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੀ ਤਿੰਨ ਗੁਰਗੇ ਗ੍ਰਿਫ਼ਤਾਰ

ਜਲੰਧਰ: ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੀ ਤਿੰਨ ਗੁਰਗੀਆਂ ਨੂੰ ਜਲੰਧਰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਹੋਏ 3 ਮੁਲਜ਼ਮਾਂ ਵਿਚੋ 2 ਮੁਲਜ਼ਮ ਅੰਮ੍ਰਿਤਸਰ ਰਾਜਦੀਪ ਕਤਲਕਾਂਡ ਵਿਚ ਸ਼ਾਮਲ ਸਨ। ਇਨ੍ਹਾਂ ਗ੍ਰਿਫ਼ਤਾਰ ਹੋਏ ਮੁਲਜ਼ਮਾਂ ਕੋਲੋ ਨਿਜਾਇਜ਼ ਹਥਿਆਰ ਬਰਾਮਦ ਹੋਏ ਹਨ। ਇਸ ਖ਼ਬਰ ਦੀ ਜਾਣਕਾਰੀ ਖੁਦ ਪੰਜਾਬ ਦੇ DGP ਗੌਰਵ ਯਾਦਵ ਵੱਲੋਂ ਕੀਤੀ ਗਈ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ‘ਤੇ ਲਿਖਿਆ ਕਿ “ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਅੰਮ੍ਰਿਤਸਰ ਦੇ “ਰਾਜਦੀਪ ਕਤਲ ਕਾਂਡ” ਵਿੱਚ ਇਹ 2 ਦੋਸ਼ੀ ਸ਼ਾਮਲ ਸਨ। ਇਨ੍ਹਾਂ ਮੁਲਜ਼ਮਾਂ ਕੋਲੋ 3 ਗੈਰ-ਕਾਨੂੰਨੀ ਹਥਿਆਰ ਬਰਾਮਦ ਹੋਏ ਹਨ ਜੋ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਖਤਮ ਕਰਨ ਲਈ ਖਰੀਦੇ ਸਨ। ਪੰਜਾਬ ਪੁਲਿਸ ਸੰਗਠਿਤ ਅਪਰਾਧ ਦੇ ਖਾਤਮੇ ਅਤੇ ਰਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

Related Post