ਚੋਣ ਕਮਿਸ਼ਨ ਵੱਲੋਂ ਪੰਜਾਬ ‘ਚ 5 SSP ਦੇ ਤਬਾਦਲੇ

ਚੰਡੀਗੜ੍ਹ: ਚੋਣ ਤਰੀਕਾਂ ਦੇ ਐਲਾਨ ਤੋਂ ਬਾਅਦ ਪੂਰੇ ਦੁਸ਼ ਵਿਚ ਚੋਣ ਜਾਬਤਾ ਲਾਗੂ ਹੋ ਗਿਆ ਹੈ। ਉਥੇ ਹੀ ਚੋਣ ਕਮੀਸ਼ਨ ਨੇ ਪੰਜਾਬ ਸਮੇਤ 4 ਰਾਜਾਂ ਦੇ ਜ਼ਿਲ੍ਹਾ ਮੈਜਿਸਟਰੇਟ, ਐਸਐਸਪੀ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਨੇ। ਚੋਣ ਕਮੀਸ਼ਨ ਨੇ ਪੰਜਾਬ ਦੇ 5 ਜ਼ਿਲ੍ਹਿਆਂ ਦੇ SSP ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਅਤੇ ਬਠਿੰਡਾ ਦੇ ਟਰਾਂਸਫਰ ਕਰ ਦਿੱਤੇ ਨੇ। ਇਨ੍ਹਾਂ ਵਿੱਚੋਂ 4 ਅਫਸਰ ਜਲੰਧਰ ਦਿਹਾਤੀ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ, ਪਠਾਨਕੋਟ ਦੇ ਐਸਐਸਪੀ ਦਲਜਿੰਦਰ ਸਿੰਘ, ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਅਤੇ ਮਾਲੇਰਕੋਟਲਾ ਦੇ ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਦਾ ਆਈਪੀਐਸ ਕੇਡਰ ਨਾ ਹੋਣ ਕਾਰਨ ਤਬਾਦਲਾ ਕਰ ਦਿੱਤਾ ਗਿਆ, ਜਦੋਂ ਕਿ ਬਠਿੰਡਾ ਦੇ ਐਸਐਸਪੀ ਹਰਮਨਬੀਰ ਸਿੰਘ ਗਿੱਲ ਦੇ ਇੱਕ ਸਿਆਸਤਦਾਨ ਨਾਲ ਪਰਿਵਾਰਕ ਸਬੰਧਾਂ ਕਾਰਨ ਤਬਾਦਲਾ ਕਰ ਦਿੱਤਾ ਗਿਆ ਹੈ। ਅੱਜ ਤੋਂ 2 ਦਿਨ ਪਹਿਲਾਂ ਚੋਣ ਕਮਿਸ਼ਨ ਨੇ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਅਤੇ 2 ਪੁਲਿਸ ਅਧਿਕਾਰੀਆਂ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਸਨ। ਇਨ੍ਹਾਂ ਵਿੱਚ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਵੀ ਸ਼ਾਮਲ ਹਨ। ਉਨ੍ਹਾਂ ਦੀ ਥਾਂ ‘ਤੇ ਨਵੇਂ ਅਧਿਕਾਰੀ ਨਿਯੁਕਤ ਕਰਨ ਲਈ 3-3 ਅਧਿਕਾਰੀਆਂ ਦਾ ਪੈਨਲ ਮੰਗਿਆ ਗਿਆ ਹੈ।

Related Post

Leave a Reply

Your email address will not be published. Required fields are marked *