ਬਾਲੀਵੁੱਡ ਅਦਾਕਾਰ ਕੰਗਨਾ ਰਣੋਤ ਵਿਰੁਧ ਭੱਦੀ ਪੋਸਟ ਨੂੰ ਲੈ ਕੇ ਹੰਗਾਮਾ, ਚੋਣ ਕਮਿਸ਼ਨ ਕੋਲ ਪਹੁੰਚੀ ਸ਼ਿਕਾਇਤ

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ ਲੋਕ ਸਭਾ ਚੋਣ ਲੜਨ ਦੀ ਚਰਚਾ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਸੀ। ਇਸ ਦੌਰਾਨ ਭਾਜਪਾ ਨੇ ਹਿਮਾਚਲ ਪ੍ਰਦੇਸ਼ ਤੋਂ ਕੰਗਨਾ ਰਣੌਤ ਨੂੰ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਹੈ। ਪਰ ਜਿਵੇਂ ਹੀ ਕੰਗਨਾ ਦੀ ਉਮੀਦਵਾਰੀ ਦਾ ਐਲਾਨ ਹੋਇਆ, ਕੁਝ ਵਿਵਾਦ ਵੀ ਛਿੜ ਗਏ ਹਨ। ਕੰਗਨਾ ਨੂੰ ਲੈ ਕੇ ਕਾਂਗਰਸ ਨੇਤਾ ਸੁਪ੍ਰਿਆ ਸ਼੍ਰੀਨੇਤ ਨੇ ਆਪਣੇ ਸ਼ੋਸ਼ਲ ਮੀਡੀਆ ਹੈਡਲ ‘ਤੇ ਇਕ ਪੋਸਟ ਸ਼ੇਅਰ ਕੀਤੀ ਜਿਸ ਵਿਚ ਉਨ੍ਹਾਂ ਲਿਖਿਆ ਸੀ ਕਿ ‘ਅੱਜ ਮੰਡੀ ਵਿੱਚ ਕੀ ਭਾਅ ਚੱਲ ਰਿਹਾ ਹੈ?’ ਪਰ ਬਾਅਦ ਵਿਚ ਸੁਪ੍ਰੀਆ ਸ਼੍ਰੀਨੇਤ ਨੇ ਦਾਅਵਾ ਕੀਤਾ ਹੈ ਕਿ ਜਿਸ ਬੰਦੇ ਕੋਲ ਉਸ ਦੇ ਸੋਸ਼ਲ ਮੀਡੀਆ ਅਕਾਊਂਟ ਦਾ ਐਕਸੈੱਸ ਹੈ, ਉਸ ਨੇ ਇਹ ਕਾਰਾ ਕੀਤਾ ਹੈ।

ਉਥੇ ਹੀ ਦੂਜੇ ਪਾਸੇ ਭਾਜਪਾ ਦੀ ਲੋਕ ਸਭਾ ਉਮੀਦਵਾਰ ਕੰਗਨਾ ਰਣੌਤ ਨੇ ਵੀ ਇਸ ਪੋਸਟ ‘ਤੇ ਪ੍ਰਤੀਕਿਰਿਆ ਦਿੱਤੀ ਹੈ।ਉਨ੍ਹਾਂ ਲਿਖਿਆ ਕਿ ਸੁਪ੍ਰਿਆ ਸ਼੍ਰੀਨੇਤ, ਇੱਕ ਕਲਾਕਾਰ ਦੇ ਰੂਪ ਵਿੱਚ ਮੇਰੇ ਪਿਛਲੇ 20 ਸਾਲਾਂ ਦੇ ਕਰੀਅਰ ਵਿੱਚ ਮੈਂ ਕਈ ਔਰਤਾਂ ਦੀਆਂ ਭੂਮਿਕਾਵਾਂ ਨਿਭਾਈਆਂ ਹਨ। ਉਸ ਦੀਆਂ ਭੂਮਿਕਾਵਾਂ ਕੁਈਨ ਵਿੱਚ ਇੱਕ ਪਿੰਡ ਦੀ ਕੁੜੀ ਤੋਂ ਲੈ ਕੇ ਧਾਕੜ ਮਹਿਲਾ ਜਾਸੂਸ ਤੱਕ ਰਹੀਆਂ ਹਨ। ਸਾਨੂੰ ਆਪਣੀਆਂ ਕੁੜੀਆਂ ਨੂੰ ਪੱਖਪਾਤ ਤੋਂ ਮੁਕਤ ਕਰਨਾ ਹੋਵੇਗਾ। ਨਾਲ ਹੀ, ਸਰੀਰ ਦੇ ਅੰਗਾਂ ਬਾਰੇ ਉਨ੍ਹਾਂ ਦੀ ਉਤਸੁਕਤਾ ਦਾ ਵੀ ਹੱਲ ਕੀਤਾ ਜਾਣਾ ਚਾਹੀਦਾ ਹੈ ਅਤੇ ਸਭ ਤੋਂ ਮਹੱਤਵਪੂਰਨ, ਵੇਸਵਾਵਾਂ ਦੇ ਚੁਣੌਤੀਪੂਰਨ ਜੀਵਨ ਅਤੇ ਹਾਲਾਤਾਂ ਨੂੰ ਕਲੰਕਿਤ ਕਰਨ ਤੋਂ ਬਚਣਾ ਚਾਹੀਦਾ ਹੈ। ਕੰਗਨਾ ਰਣੌਤ ਨੇ ਕਿਹਾ ਕਿ ਹਰ ਔਰਤ ਸਨਮਾਨ ਦੀ ਹੱਕਦਾਰ ਹੈ।

ਦੱਸਣਯੋਗ ਹੈ ਕਿ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਸੁਪ੍ਰਿਆ ਸ਼੍ਰੀਨੇਤ ਅਤੇ ਅਹੀਰ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ।

Related Post