ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਯੂਨੀਵਰਸਿਟੀ (Punjab University) ਵਿਖੇ ਵਿਦਿਆਰਥੀਆਂ ‘ਤੇ ਲਾਠੀਚਾਰਜ ਅਤੇ ਉਨ੍ਹਾਂ ਵਿਰੁੱਧ ਝੂਠੇ ਐਫ.ਆਈ.ਆਰ ਦਰਜ ਕਰਨ ਦੀ ਨਿਖੇਧੀ ਹੈ। ਸ਼੍ਰੋਮਣੀ ਅਕਾਲੀ ਦਲ ਲੀਗਲ ਸੈੱਲ ਇਸ F.I.R ਦਾ ਸਾਹਮਣਾ ਕਰ ਰਹੇ ਸਾਰੇ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰੇਗਾ। ਇਸ ਦੀ ਜਾਣਕਾਰੀ ਖੁਦ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਮੁੱਖ ਬੁਲਾਰੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਪ੍ਰਧਾਨ ਵੀ ਨੇ ਉਨ੍ਹਾਂ ਵੱਲੋਂ ਸਾਂਝੀ ਕੀਤੀ ਗਈ ਹੈ।