ਪੰਜਾਬ : ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲਦਾ ਹੋਇਆ ਨਜ਼ਰ ਆ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਵਿੱਚ ਠੰਡ, ਧੁੰਦ ਅਤੇ ਹਲਕੀ ਬਾਰਿਸ਼ ਦਾ ਦੌਰ ਬਣ ਸਕਦਾ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 6 ਫਰਵਰੀ ਤੱਕ ਲਈ ਵੱਡੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਤਾਜ਼ਾ ਅਪਡੇਟ ਮੁਤਾਬਕ, ਮੌਸਮ ਵਿਭਾਗ ਨੇ ਸੂਬੇ ਵਿੱਚ ਦੋ ਦਿਨਾਂ ਲਈ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਧੁੰਦ ਦੀ ਸਥਿਤੀ ਖਾਸ ਤੌਰ ’ਤੇ ਸਵੇਰ ਅਤੇ ਸ਼ਾਮ ਦੇ ਸਮੇਂ ਜ਼ਿਆਦਾ ਗੰਭੀਰ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਰਜ ਕੀਤਾ ਗਿਆ ਹੈ। ਬਠਿੰਡਾ ਵਿੱਚ ਸਵੇਰ ਦੇ ਸਮੇਂ ਵਿਜ਼ੀਬਿਲਟੀ ਲਗਭਗ ਜ਼ੀਰੋ ਦਰਜ ਕੀਤੀ ਗਈ, ਜਿਸ ਕਾਰਨ ਵਾਹਨ ਚਾਲਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਤਾਪਮਾਨ ਹੁਣ ਸਧਾਰਣ ਦੇ ਨੇੜੇ ਪਹੁੰਚ ਗਿਆ ਹੈ।
ਡੇਰਾ ਬਿਆਸ ਮੁਖੀ ਨਾਲ ਮਿਲਣ ਮਗਰੋਂ ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ
ਹਾਲਾਂਕਿ, ਸੂਬੇ ਵਿੱਚ ਸਭ ਤੋਂ ਘੱਟ ਨਿਊਨਤਮ ਤਾਪਮਾਨ 5.9 ਡਿਗਰੀ ਸੈਲਸੀਅਸ ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ।ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਦੇ ਮੁਤਾਬਕ, 2 ਫਰਵਰੀ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਪੈ ਸਕਦੀ ਹੈ। ਆਉਣ ਵਾਲੇ ਤਿੰਨ ਦਿਨਾਂ ਦੌਰਾਨ ਰਾਤ ਦੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆ ਸਕਦੀ ਹੈ। ਇਸ ਤੋਂ ਬਾਅਦ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਅਨੁਸਾਰ, 2 ਅਤੇ 3 ਫਰਵਰੀ ਨੂੰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਫਾਜ਼ਿਲਕਾ ਵਿੱਚ ਕਈ ਥਾਵਾਂ ’ਤੇ ਸੰਘਣੀ ਧੁੰਦ ਪੈ ਸਕਦੀ ਹੈ। ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਬਿਨਾਂ ਲੋੜ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। ਉੱਥੇ ਹੀ 4 ਫਰਵਰੀ ਨੂੰ ਵੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੁੜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਹਾਲਾਂਕਿ ਮੌਸਮ ਖ਼ੁਸ਼ਕ ਰਹੇਗਾ। 5 ਅਤੇ 6 ਫਰਵਰੀ ਨੂੰ ਮੀਂਹ ਜਾਂ ਧੁੰਦ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।
ਪੰਜਾਬ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਸਨੌਰ ਹਲਕੇ ਦੇ ਮੀਂਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਗਿਆ ਦੌਰਾ
ਇਸ ਦੇ ਨਾਲ ਹੀ ਸੂਬੇ ਦੇ 9 ਜ਼ਿਲ੍ਹਿਆਂ—ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਮੋਹਾਲੀ—ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਉੱਤਰ ਪਾਕਿਸਤਾਨ ਅਤੇ ਨੇੜਲੇ ਇਲਾਕਿਆਂ ਵਿੱਚ ਵੈਸਟਰਨ ਡਿਸਟਰਬੈਂਸ ਸਰਗਰਮ ਹੈ, ਜੋ ਲਗਭਗ 3 ਤੋਂ 6 ਕਿਲੋਮੀਟਰ ਦੀ ਉਚਾਈ ’ਤੇ ਹਵਾ ਦੇ ਚੱਕਰ ਦੇ ਰੂਪ ਵਿੱਚ ਮੌਜੂਦ ਹੈ। ਇਸ ਨਾਲ ਜੁੜਿਆ ਚੱਕਰਵਾਤੀ ਅਸਰ ਹੁਣ ਦੱਖਣ ਹਰਿਆਣਾ ਅਤੇ ਉੱਤਰ ਰਾਜਸਥਾਨ ਦੇ ਕੁਝ ਇਲਾਕਿਆਂ ਤੱਕ ਪਹੁੰਚ ਗਿਆ ਹੈ। ਇਸ ਤੋਂ ਇਲਾਵਾ, ਮੌਸਮ ਵਿਭਾਗ ਅਨੁਸਾਰ 5 ਫਰਵਰੀ 2026 ਦੀ ਰਾਤ ਤੋਂ ਇੱਕ ਹੋਰ ਨਵਾਂ ਵੈਸਟਰਨ ਡਿਸਟਰਬੈਂਸ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦਾ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਮੌਸਮ ਹੋਰ ਵੀ ਬਦਲ ਸਕਦਾ ਹੈ।

