CM ਭਗਵੰਤ ਮਾਨ ਨੂੰ ਕਿਸਾਨਾਂ ਦੇ ਵਕੀਲ ਹੋਣ ਦਾ ਵਕਾਲਤਨਾਮਾ ਕਿਸ ਨੇ ਦਿੱਤਾ: ਸੁਨੀਲ ਜਾਖੜ

ਚੰਡੀਗੜ੍ਹ: ਪੰਜਾਬ ਵਿਚ ਹੋ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਅਤੇ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਕਿਸਾਨਾਂ ਨਾਲ ਮੀਟਿੰਗਾ ਬੇਸਿਟਾਂ ਰਹਿਣ ਤੇ ਮੁੱਖ ਮੰਤਰੀ ਭਗਵੰਤ ਮਾਨ ਇਕ ਵਾਰ ਫਿਰ ਤੋਂ ਵਿਰੋਧੀਆ ਦੇ ਨਿਸ਼ਾਨੇ ‘ਤੇ ਆਏ ਗਏ ਹਨ। ਹੁਣ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸੀ.ਐਮ ਮਾਨ ਨੂੰ ਆੜੇ ਹੱਥੀ ਲਿਆ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ਐਕਸ ਤੇ ਇਕ ਪੋਸਟ ਪਾ ਕੇ ਮੁੱਖ ਮੰਤਰੀ ਮਾਨ ਨੂੰ ਤਿਖੇ ਸਵਾਲ ਕੀਤੇ ਹਨ। ਉਨ੍ਹਾਂ ਕਿਹਾ ਕਿ “ਇਹ ਦੁੱਖਦਾਈ ਹੈ ਕਿ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਕਾਰ ਗੱਲਬਾਤ ਸਿਰੇ ਨਹੀਂ ਲੱਗ ਸਕੀ। ਪਰ ਇਸ ਗੱਲਬਾਤ ਦੇ ਫੇਲ ਹੋਣ ਦਾ ਪਹਿਲਾਂ ਹੀ ਡਰ ਸੀ ਕਿਉਂਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੇ ਵਕੀਲ ਵਜੋਂ ਕੰਮ ਕਰ ਰਹੇ ਸਨ ਜਿੰਨ੍ਹਾਂ ਨੂੰ ਗਲਬਾਤ ਦੇ ਫੇਲ ਹੋਣ ਨਾਲ ਹੀ ਸਿਆਸੀ ਲਾਹਾ ਮਿਲਣਾ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ, ਕਿਸਾਨੀ ਮਸਲੇ ਹੋਣਗੇ ਛੇਤੀ ਹੱਲ

ਅਜਿਹਾ ਹੋਣ ਨਾਲ ਉਨ੍ਹਾਂ ਨੂੰ ਕੇਂਦਰ ਸਰਕਾਰ ਦਾ ਨਾਂਅ ਬਦਨਾਮ ਕਰਨ ਅਤੇ ਕਿਸਾਨਾਂ ਨੂੰ ਦਿੱਲੀ ਦੇ ਰਾਹ ਤੋਰਨ ਦਾ ਮੌਕਾ ਮਿਲ ਜਾਣਾ ਸੀ, ਜਿਹੜੇ ਪਹਿਲਾਂ ਚੰਡੀਗੜ੍ਹ ਆਉਣਾ ਚਾਹੁੰਦੇ ਸਨ। ਕਿਸਾਨਾਂ ਅਤੇ ਕੇਂਦਰ ਸਰਕਾਰ ਵੱਲੋਂ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੇ ਕੀਤੇ ਜਾ ਰਹੇ ਸੁਹਿਰਦ ਯਤਨਾਂ ਨੂੰ ਅਸਫਲ ਕਰਨ ਵਿਚ ਮੁੱਖਮੰਤਰੀ ਹੁਣ ਕਾਮਯਾਬ ਹੋ ਗਏ ਹਨ। ਪਰ ਪੰਜਾਬ ਦੇ ਲੋਕ ਇਹ ਵੀ ਜਾਣਨਾ ਚਾਹੁੰਦੇ ਹਨ ਕਿ ਭਗਵੰਤ ਮਾਨ ਨੂੰ ਕਿਸਾਨਾਂ ਦੇ ਵਕੀਲ ਹੋਣ ਦਾ ਵਕਾਲਤਨਾਮਾ ਕਿਸ ਨੇ ਦਿੱਤਾ ਜਿਨ੍ਹਾਂ ਨੇ 5 ਮਿੰਟ ਵਿਚ ਐਮਐਸਪੀ ਦੇਣ ਦਾ ਨਾ ਤਾਂ ਵਾਅਦਾ ਨਿਭਾਇਆ ਅਤੇ ਨਾ ਹੀ ਕਿਸਾਨਾਂ ਨੂੰ ਸਮੇਂ ਸਿਰ ਮੁਆਵਜਾ ਦਿੱਤਾ।”

Related Post